ਪੰਜਾਬੀ ਟ੍ਰਿਬਿਊਨ ਵੈਬ ਡੈੱਸਕ
ਚੰਡੀਗੜ੍ਹ, 12 ਅਕਤੂਬਰ
ਸਾਬਕਾ ਸੂਚਨਾ ਤੇ ਪ੍ਰਸਾਰਨ ਸਕੱਤਰ ਅਮਿਤ ਖਰੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਖਰੇ ਹਾਲ ਹੀ ਵਿੱਚ ਉੱਚ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ ਉਨ੍ਹਾਂ ਨੇ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।