ਨਵੀਂ ਦਿੱਲੀ, 9 ਸਤੰਬਰ
ਅਫਗਾਨਿਸਤਾਨ ’ਤੇ ਤਾਲਿਬਾਨ ਵੱਲੋਂ ਕੀਤੇ ਕਬਜ਼ੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ਼ਾਹ ਨੇ ਸਰਹੱਦ ਪਾਰ ਘੁੱਸਪੈਠ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਵੀ ਜਾਇਜ਼ਾ ਲਿਆ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਅਮਿਤ ਸਾਹ ਵੱਲੋਂ ਜੰਮੂ-ਕਸ਼ਮੀਰ ਦੇ ਵਿਕਾਸ ਨਾਲ ਜੁੜੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ, ਸੈਨਾ ਮੁਖੀ ਜਨਰਲ ਐੱਮ ਐੱਮ ਨਰਵਣੇ, ਕੇਂਦਰੀ ਗ੍ਰਹਿ ਸਕੱਤਰ ਅਜੀਤ ਭੱਲਾ, ਖੁਫੀਆ ਬਿਊਰੋ ਦੇ ਨਿਰਦੇਸ਼ਕ ਅਰਵਿੰਦ ਕੁਮਾਰ ਆਦਿ ਹਾਜ਼ਰ ਸਨ। -ਪੀਟੀਆਈ