ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਮਈ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਦੇ ਲੋਕਾਂ ਨੂੰ ਪਾਕਿਸਤਾਨੀ ਕਹਿਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਮਿਤ ਸ਼ਾਹ ਨੂੰ ਕਰਾਰਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ, ‘ਤੁਹਾਡੀ ਮੇਰੇ ਨਾਲ ਦੁਸ਼ਮਣੀ ਹੈ, ਤੁਸੀਂ ਮੈਨੂੰ ਗਾਲ੍ਹਾਂ ਕੱਢ ਸਕਦੇ ਹੋ ਪਰ ਦਿੱਲੀ ਦੇ ਢਾਈ ਕਰੋੜ ਲੋਕ ਮੇਰਾ ਪਰਿਵਾਰ ਹਨ, ਤੁਸੀਂ ਮੇਰੇ ਲੋਕਾਂ ਨੂੰ ਗਾਲ੍ਹਾਂ ਨਾ ਕੱਢੋ। ਦੇਸ਼ ਦੀ ਜਨਤਾ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ’.ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਭਾਜਪਾ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਤਿੱਖਾ ਹਮਲਾ ਕੀਤਾ।