ਸ੍ਰੀਨਗਰ, 26 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਫਰਵਰੀ 2019 ‘ਚ ਹੋਏ ਅਤਿਵਾਦੀ ਹਮਲੇ ‘ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਜੰਗ ਦੇ ਨੇੜੇ ਪੁੱਜ ਗਏ ਸਨ। ਕੇਂਦਰ ਸ਼ਾਸਤ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ ‘ਤੇ ਆਏ ਸ਼ਾਹ ਨੇ ਪਿਛਲੇ ਸਾਲ ਜੈਸ਼-ਏ-ਮੁਹੰਮਦ ਦੇ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦਗਾਰ ਪਿਛਲੇ ਸਾਲ ਹੀ ਬਣਾਈ ਗਈ ਹੈ। ਮੰਤਰੀ ਨੇ ਬੀਤੇ ਦਿਨ ਦਿੱਲੀ ਵਾਪਸ ਜਾਣਾ ਸੀ ਪਰ ਉਨ੍ਹਾਂ ਨੇ ਜੰਮੂ ਕਸ਼ਮੀਰ ਦੌਰੇ ਨੂੰ ਇਕ ਦਿਨ ਵਧਾ ਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਫ਼ੈਸਲਾ ਕੀਤਾ।