ਨਵੀਂ ਦਿੱਲੀ, 29 ਜੂਨ
ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਅੱਜ ਕਿਹਾ ਹੈ ਕਿ ਉਹ ਆਈਟੀ ਦੇ ਨਿਯਮਾਂ ਤਹਿਤ 2 ਜੁਲਾਈ ਨੂੰ ਅੰਤ੍ਰਿਮ ਰਿਪੋਰਟ ਪ੍ਰਕਾਸ਼ਿਤ ਕਰੇਗੀ ਅਤੇ 15 ਮਈ ਤੋਂ 15 ਜੂਨ ਦੇ ਵਿਚਕਾਰ ਸਰਗਰਮੀ ਨਾਲ ਹਟਾਈ ਗਈ ਸਮੱਗਰੀ ਬਾਰੇ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਫੇਸਬੁੱਕ ਨੇ ਕਿਹਾ ਕਿ ਆਖਰੀ ਰਿਪੋਰਟ 15 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਏਗੀ, ਜਿਸ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਹੋਵੇਗਾ।