ਨਵੀਂ ਦਿੱਲੀ, 11 ਜਨਵਰੀ
ਰੱਖਿਆ ਮੰਤਰਾਲੇ ਵੱਲੋਂ ਗਣਤੰਤਰ ਦਿਵਸ ਸਬੰਧੀ ਸਮਾਰੋਹਾਂ ਦੇ ਹਿੱਸੇ ਵਜੋਂ 1971 ਦੀ ਭਾਰਤ-ਪਾਕਿਸਤਾਨ ਜੰਗ ’ਤੇ ਆਧਾਰਤ ਇਕ ਕੁਇਜ਼ 11 ਜਨਵਰੀ ਤੋਂ 22 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ। ਭਾਰਤ 1971 ਦੀ ਜੰਗ ਜਿਸ ਦੇ ਨਤੀਜੇ ਵਜੋਂ ਬੰਗਲਾਦੇਸ਼ ਬਣਿਆ ਸੀ, ਦੇ 50 ਸਾਲ ਮਨਾ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ, ‘‘ਇਹ ਕੁਇਜ਼ 1971 ਦੀ ਜੰਗ ਵਿੱਚ ਹਾਸਲ ਕੀਤੀ ਗਈ ਜਿੱਤ ਦੇ ਵੱਖ-ਵੱਖ ਪਹਿਲੂਆਂ ਤੇ ਬਲੀਦਾਨਾਂ ਬਾਰੇ ਜਾਗਰੂਕ ਕਰ ਕੇ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਕਰਵਾਇਆ ਜਾ ਰਿਹਾ ਹੈ।’’ ਪਹਿਲੇ ਤਿੰਨ ਜੇਤੂਆਂ ਨੂੰ 25000, 15000 ਤੇ 10000 ਰੁਪਏ ਦੇ ਇਨਾਮ ਦਿੱਤੇ ਜਾਣਗੇ। -ਪੀਟੀਆਈ