ਨਵੀਂ ਦਿੱਲੀ, 21 ਅਗਸਤ
ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਆਨੰਦ ਸ਼ਰਮਾ ਨੇ ਅੱਜ ਪਾਰਟੀ ਦੀ ਸੂਬਾ ਇਕਾਈ ਸਟੀਅਰਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਕਦਮ ਨੂੰ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਸ੍ਰੀ ਸ਼ਰਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਸਵੈ-ਮਾਣ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਨੇ ਪਾਰਟੀ ਦੀ ਹਿਮਾਚਲ ਇਕਾਈ ਦੀ ਸੰਚਾਲਨ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।