ਸ੍ਰੀਨਗਰ, 15 ਜੂਨ
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਗ੍ਰੇਨੇਡ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਇਹ ਹਮਲਾ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਪਦਸ਼ਾਹੀ ਬਾਗ਼ ਇਲਾਕੇ ਵਿੱਚ ਪੁਲੀਸ ਨਾਕੇ ’ਤੇ ਕੀਤਾ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕਰ ਕੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰ ਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ