ਮੁੰਬਈ: ਮੁੰਬਈ ਪੁਲੀਸ ਨੇ ਅੱਜ ਬਾਬਾ ਸਿੱਦੀਕੀ ਕਤਲ ਕੇਸ ’ਚ ਅਕਾਸ਼ਦੀਪ ਕਰਜ ਸਿੰਘ ਗਿੱਲ ਨਾਂ ਦੇ ਨੌਜਵਾਨ ਨੂੰ ਪੰਜਾਬ ਦੇ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰਕੇ ਇਸ ਮਾਮਲੇ ’ਚ 24ਵੀਂ ਗ੍ਰਿਫ਼ਤਾਰੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗਿੱਲ (22) ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪੱਕਾ ਚਿਸ਼ਤੀ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐੱਫ) ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ, ‘ਉਸ ਨੇ ਮੁਲਜ਼ਮਾਂ ਦੀ ਮਦਦ ਕੀਤੀ ਸੀ। ਉਸ ਨੂੰ ਫਾਜ਼ਿਲਕਾ ਤਹਿਸੀਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ