ਨਵੀਂ ਦਿੱਲੀ, 26 ਜੂਨ
ਮੁਸਲਮਾਨਾਂ ਦੇ ਪ੍ਰਮੁੱਖ ਸੰਗਠਨ ਜਮੀਅਤ ਉਲੇਮਾ-ਏ-ਹਿੰਦ ਨੇ ਅੱਜ ਇੱਥੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਜ਼ੁਹਾ ਮੌਕੇ ਜਾਨਵਰਾਂ ਦੀ ਬਲੀ ਦਿੰਦੇ ਸਮੇਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਬਲੀ ਦੇਣ ਸਮੇਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਨਾ ਕਰਨ ਦੀ ਅਪੀਲ ਕੀਤੀ। ਈਦ-ਉਲ-ਜ਼ੁਹਾ ਦਾ ਤਿਉਹਾਰ ਵੀਰਵਾਰ ਨੂੰ ਮਨਾਇਆ ਜਾਵੇਗਾ। ਜਮੀਅਤ ਉਲੇਮਾ-ਏ-ਹਿੰਦ ਦੇ ਮੁਖੀ ਮੌਲਾਨਾ ਅਰਸ਼ਦ ਮਦਨੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਮੁਸਲਮਾਨਾਂ ਨੂੰ ਚਾਹੀਦਾ ਹੈ ਕਿ ਉਹ ਜਾਨਵਰਾਂ ਦੀ ਬਲੀ ਦਿੰਦੇ ਸਮੇਂ ਜ਼ਰੂਰੀ ਕਦਮ ਚੁੱਕਣ। ਉਨ੍ਹਾਂ ਜਾਨਵਰਾਂ ਦੀ ਬਲੀ ਦੇਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝਾ ਨਾ ਕਰਨ ਦੀ ਅਪੀਲ ਕੀਤੀ। ਮਦਨੀ ਨੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਅਜਿਹੇ ਜਾਨਵਰਾਂ ਦੀ ਬਲੀ ਨਾ ਦੇਣ ਦੀ ਅਪੀਲ ਕੀਤੀ, ਜਿਨ੍ਹਾਂ ਦੀ ਬਲੀ ਜਾਇਜ਼ ਨਹੀਂ ਹੈ। -ਪੀਟੀਆਈ