ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਅੱਜ ਉਸ ਸੰਵਿਧਾਨਕ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ’ਚ ਹਿਮਾਚਲ ਪ੍ਰਦੇਸ਼ ਦੇ ਹਾਟੀ ਭਾਈਚਾਰੇ ਨੂੰ ਅਨੁਸੂਚਿਤ ਕਬੀਲਿਆਂ ਦੀ ਸੂਚੀ ਵਿਚ ਸ਼ਾਮਲ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਸਰਕਾਰ ਨੇ ਛੱਤੀਸਗੜ੍ਹ, ਤਾਮਿਲਨਾਡੂ, ਕਰਨਾਟਕ ਤੇ ਉੱਤਰ ਪ੍ਰਦੇਸ਼ ਦੇ ਕੁਝ ਭਾਈਚਾਰਿਆਂ ਨੂੰ ਵੀ ਸੂਚੀ ਵਿਚ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਟੀ ਭਾਈਚਾਰਾ ਹਿਮਾਚਲ ਪ੍ਰਦੇਸ਼ ਦੇ ਗਿਰੀ ਖੇਤਰ (ਸਿਰਮੌਰ ਜ਼ਿਲ੍ਹਾ) ਵਿਚ ਰਹਿ ਰਿਹਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਕਬਾਇਲੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਕੈਬਨਿਟ ਨੇ ਛੱਤੀਸਗੜ੍ਹ ਦੇ 12 ਭਾਈਚਾਰਿਆਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਰਾਜ ਦਾ ਬਿੰਝੀਆ ਭਾਈਚਾਰਾ ਵੀ ਸ਼ਾਮਲ ਹੈ। -ਪੀਟੀਆਈ