ਕੋਲਕਾਤਾ, 6 ਜੂਨ
ਪੱਛਮੀ ਬੰਗਾਲ ਵਿੱਚ ਕੈਬਨਿਟ ਨੇ ਰਾਜਪਾਲ ਜਗਦੀਸ਼ ਧਨਖੜ ਦੀ ਥਾਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਕੁਲਪਤੀ ਬਣਾਉਣ ਦੀ ਤਜਵੀਜ਼ ਨੂੰ ਅੱਜ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਨਾਲ ਹੀ ਰਾਜਪਾਲ ਨੂੰ ਨਿੱਜੀ ਯੂਨੀਵਰਸਿਟੀਆਂ ਦੇ ‘ਵਿਜ਼ਟਰ’ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਦੀ ਥਾਂ ਸੂਬੇ ਦੇ ਸਿੱਖਿਆ ਮੰਤਰੀ ਨੂੰ ਨਿਯੁਕਤ ਕਰਨ ਦੀ ਇੱਕ ਹੋਰ ਤਜਵੀਜ਼ ਨੂੰ ਵੀ ਆਪਣੀ ਮਨਜ਼ੂਰੀ ਦੇ ਦਿੱਤੀ। -ਪੀਟੀਆਈ