ਨਵੀਂ ਦਿੱਲੀ, 4 ਫਰਵਰੀ
ਅਸ਼ਲੀਲ ਫ਼ਿਲਮਾਂ ਦੇ ਇਕ ਕੇਸ (ਰੈਕੇਟ) ਵਿਚ ਸੁਪਰੀਮ ਕੋਰਟ ਨੇ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ ਹੈ। ਜਸਟਿਸ ਵਿਨੀਤ ਸਰਨ ਤੇ ਅਨਿਰੁੱਧ ਬੋਸ ਦੇ ਬੈਂਚ ਨੇ ਚੋਪੜਾ ਵੱਲੋਂ ਦਾਇਰ ਅਪੀਲ ’ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਚੋਪੜਾ ਨੇ ਬੰਬੇ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਅਪੀਲ ਪਾਈ ਸੀ ਜਿੱਥੇ ਉਸ ਨੂੰ ਅਗਾਊਂ ਜ਼ਮਾਨਤ ਤੋਂ ਨਾਂਹ ਹੋ ਗਈ ਸੀ। ਬੈਂਚ ਨੇ ਕਿਹਾ ਕਿ ਅਦਾਲਤ ਨੋਟਿਸ ਜਾਰੀ ਕਰ ਰਹੀ ਹੈ। ਇਸ ਦੌਰਾਨ ਪਟੀਸ਼ਨਕਰਤਾ ਵਿਰੁੱਧ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਚੋਪੜਾ ਵੱਲੋਂ ਪੇਸ਼ ਹੋਏ ਵਕੀਲ ਸੁਨੀਲ ਫਰਨਾਂਡੇਜ਼ ਨੇ ਕਿਹਾ ਕਿ ਕੇਸ ਵਿਚ ਹੋਰਨਾਂ ਮੁਲਜ਼ਮਾਂ ਨੂੰ ਪਹਿਲਾਂ ਹੀ ਰਾਹਤ ਮਿਲ ਚੁੱਕੀ ਹੈ। -ਪੀਟੀਆਈ