ਜੰਮੂ, 4 ਜੁਲਾਈ
ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵੱਲੋਂ ਧਾਰਾ 370 ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਕੁਝ ਦਿਨ ਪਹਿਲਾਂ ਆਈਏਐੱਸ ਅਧਿਕਾਰੀ ਸ਼ਾਹ ਫ਼ੈਸਲ ਨੇ ਕਿਹਾ ਕਿ ਧਾਰਾ ਰੱਦ ਕਰਨ ਦੀ ਸੰਵਿਧਾਨਕ ਵਿਵਸਥਾ ਬੀਤੇ ਦੀ ਗੱਲ ਹੈ ਅਤੇ ਇਸ ਨੂੰ ਵਾਪਸ ਨਹੀਂ ਲਿਆ ਜਾ ਸਕਦਾ। ਫੈਸਲ ਨੇ ਟਵਿੱਟਰ ‘ਤੇ ਲਿਖਿਆ, ‘’ਮੇਰੇ ਵਾਂਗ, ਜ਼ਿਆਦਾਤਰ ਕਸ਼ਮੀਰੀਆਂ ਲਈ (ਧਾਰਾ) 370 ਬੀਤੇ ਦੀ ਗੱਲ ਹੈ। ਜੇਹਲਮ ਅਤੇ ਗੰਗਾ ਹਮੇਸ਼ਾ ਲਈ ਹਿੰਦ ਮਹਾਸਾਗਰ ਵਿੱਚ ਮਿਲ ਗਏ ਹਨ। ਇਸ ਨੂੰ ਵਾਪਸ ਨਹੀਂ ਲਿਆ ਜਾ ਸਕਦਾ। ਹੁਣ ਅਸੀਂ ਸਿਰਫ ਅੱਗੇ ਵਧ ਸਕਦੇ ਹਾਂ।’ 2010 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਫ਼ੈਸਲ ਨੂੰ ਧਾਰਾ 370 ਨੂੰ ਰੱਦ ਕਰਨ ਦਾ ਵਿਰੋਧ ਕਰਨ ’ਤੇ ਅਗਸਤ 2019 ਵਿੱਚ ਇੱਕ ਸਾਲ ਤੋਂ ਵੱਧ ਸਮੇਂ ਲਈ ਨਜ਼ਰਬੰਦ ਕੀਤਾ ਗਿਆ ਸੀ। ਉਨ੍ਹਾਂ ਨੇ ਨੌਕਰੀ ਤੋਂ ਅਸਤੀਫਾ ਦੇ ਕੇ ‘ਜੰਮੂ ਕਸ਼ਮੀਰ ਪੀਪਲਜ਼ ਮੂਵਮੈਂਟ’ ਨਾਂ ਦੀ ਸਿਆਸੀ ਪਾਰਟੀ ਸ਼ੁਰੂ ਕੀਤੀ। ਹਾਲਾਂਕਿ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਅਤੇ ਫ਼ੈਸਲ ਨੂੰ ਬਾਅਦ ਵਿੱਚ ਕੇਂਦਰੀ ਸੱਭਿਆਚਾਰਕ ਮੰਤਰਾਲੇ ਵਿੱਚ ਤਾਇਨਾਤ ਕੀਤਾ ਗਿਆ ਸੀ।