ਨਵੀਂ ਦਿੱਲੀ, 31 ਅਗਸਤ
ਸੁਪਰੀਮ ਕੋਰਟ ਨੇ ਆਸਾਰਾਮ ਬਾਪੂ ਦੀ ਆਯੁਰਵੈਦਿਕ ਇਲਾਜ ਲਈ ਸਜ਼ਾ ਮੁਅੱਤਲ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਆਸਾਰਾਮ ਜਿਨਸੀ ਸੋਸ਼ਣ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਤਹਿਤ ਜੈਪੁਰ ਦੀ ਜੇਲ੍ਹ ਵਿੱਚ ਬੰਦ ਹੈ। ਜਸਟਿਸ ਇੰਦਰਾ ਬੈਨਰਜੀ, ਵੀ.ਰਾਮਾਸੁਬਰਾਮਨੀਅਨ ਤੇ ਬੇਲਾ.ਵੀ.ਤ੍ਰਿਵੇਦੀ ਦੇ ਬੈਂਚ ਨੇ ਪਟੀਸ਼ਨ ਰੱਦ ਕਰਨ ਲਈ ਰਾਜਸਥਾਨ ਸਰਕਾਰ ਦੇ ਉਸ ਦਾਅਵੇ ਨੂੰ ਆਧਾਰ ਬਣਾਇਆ ਹੈ ਕਿ ਆਸਾਰਾਮ ਨੂੰ ਲੋੜੀਂਦਾ ਇਲਾਜ ਮੁਹੱਈਆ ਕੀਤਾ ਜਾ ਰਿਹਾ ਹੈ। -ਪੀਟੀਆਈ