ਈਟਾਨਗਰ, 15 ਨਵੰਬਰ
ਮਨੀਪੁਰ ਵਿੱਚ ਅਸਾਮ ਰਾਈਫਲਜ਼ ਦੇ ਪੰਜ ਜਵਾਨਾਂ ਦੇ ਮਾਰੇ ਜਾਣ ਦੀ ਘਟਨਾ ਤੋਂ ਦੋ ਦਿਨਾਂ ਬਾਅਦ ਇਸ ਨੀਮ ਸੁਰੱਖਿਆ ਬਲ ਦੇ ਫ਼ੌਜੀਆਂ ਨੇ ‘ਨੈਸ਼ਨਲ ਸੋਸ਼ਲਿਸਟ ਕੌਂਸਿਲ ਆਫ਼ ਨਾਗਾਲੈਂਡ’ (ਐੱਨਐੱਸਸੀਐੱਨ-ਕੇ) ਦੇ ਤਿੰਨ ਦਹਿਸ਼ਤਗਰਦਾਂ ਨੂੰ ਸੂਬੇ ਦੇ ਲੌਂਗਡਿੰਗ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕੇ ’ਚ ਮਾਰ ਮੁਕਾਇਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਾਨੀ ਲੇਗੋ ਨੇ ਦੱਸਿਆ ਕਿ ਇਨ੍ਹਾਂ ਦਹਿਸ਼ਤਗਰਦਾਂ ਨੂੰ ਅਸਾਮ ਰਾਈਫਲਜ਼ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਵੱਕਾ ਸਰਕਲ ਦੇ ਖੋਗਲਾ ਪਿੰਡ ਵਿੱਚ ਸਵੇਰੇ ਲਗਪਗ 8 ਵਜੇ ਮਾਰ ਦਿੱਤਾ। ਇਸ ਘਟਨਾ ਵਿੱਚ ਇੱਕ ਜਵਾਨ ਵੀ ਜ਼ਖ਼ਮੀ ਹੋਇਆ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਮਗਰੋਂ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਦੀ ਇੱਕ ਟੀਮ ਨੇ ਪਿੰਡ ਦਾ ਦੌਰਾ ਕੀਤਾ ਤੇ ਲਾਸ਼ਾਂ ਇਕੱਠੀਆਂ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਹਾਲੇ ਤੱਕ ਇਨ੍ਹਾਂ ਦਹਿਸ਼ਤਗਰਦਾਂ ਦੀ ਪਛਾਣ ਨਹੀਂ ਹੋ ਸਕੀ ਹੈ। -ਪੀਟੀਆਈ