ਨਵੀਂ ਦਿੱਲੀ, 22 ਦਸੰਬਰ
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਸੀ।