ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ):
ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ‘ਆਪ’ ਆਗੂ ਆਤਿਸ਼ੀ 21 ਸਤੰਬਰ ਨੂੰ ਹਲਫ਼ ਲੈ ਸਕਦੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਸ ਸਬੰਧੀ ਸੁਨੇਹਾ ਭੇਜਦਿਆਂ ਇਹ ਤਜਵੀਜ਼ ਪੇਸ਼ ਕੀਤੀ ਹੈ। ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਵੀ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਉਪ ਰਾਜਪਾਲ ਨੂੰ ਸੌਂਪ ਦਿੱਤਾ ਸੀ ਅਤੇ ਆਤਿਸ਼ੀ ਨੇ ਰਾਸ਼ਟਰੀ ਰਾਜਧਾਨੀ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਉਂਜ ‘ਆਪ’ ਵਿਧਾਇਕ ਦਲ ਨੇ ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਲਈ ਕਿਸੇ ਤਰੀਕ ਦਾ ਪ੍ਰਸਤਾਵ ਨਹੀਂ ਕੀਤਾ ਹੈ।‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਾਅਵਾ ਕੀਤਾ ਹੈ ਕਿ ਜੇ ਅਰਵਿੰਦ ਕੇਜਰੀਵਾਲ ਨੂੰ ਮੁੜ ਮੁੱਖ ਮੰਤਰੀ ਨਾ ਬਣਾਇਆ ਗਿਆ ਤਾਂ ਭਾਜਪਾ ਦਿੱਲੀ ਵਾਸੀਆਂ ਨੂੰ ਮਿਲ ਰਹੀਆਂ ਸਾਰੀਆਂ ਮੁਫ਼ਤ ਸਹੂਲਤਾਂ ਬੰਦ ਕਰ ਦੇਵੇਗੀ। -ਪੀਟੀਆਈ