ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਇੱਕ ਪਰਵਾਸੀ ਮਜ਼ਦੂੁਰ ’ਤੇ ਹਮਲਾ ਕਰ ਦਿੱਤਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਮਲੇ ਦੌਰਾਨ ਜ਼ਖ਼ਮੀ ਹੋਇਆ ਪਰਵਾਸੀ ਮਜ਼ਦੂਰ ਮੁਨੀਰਉਲ ਇਸਲਾਮ ਪੱਛਮੀ ਬੰਗਾਲ ਨਾਲ ਸਬੰਧ ਰੱਖਦਾ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਗਰਗੁੰਡ ਇਲਾਕੇ ਵਿੱਚ ਵਾਪਰਿਆ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। -ਪੀਟੀਆਈ