ਸ਼ਿਲਾਂਗ, 4 ਅਕਤੂਬਰ
ਇੱਥੇ ਰਾਜ ਭਵਨ ’ਚ ਅੱਜ ਬੀ.ਡੀ ਮਿਸ਼ਰਾ ਨੇ ਮੇਘਾਲਿਆ ਦੇ ਰਾਜਪਾਲ ਵਜੋਂ ਸਹੁੰ ਚੁੱਕੀ। ਭਾਰਤੀ ਫ਼ੌਜ ਦੇ ਸਾਬਕਾ ਬ੍ਰਿਗੇਡੀਅਰ 2017 ਤੋਂ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦੀ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਨੂੰ ਮੇਘਾਲਿਆ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਸੱਤਿਆਪਾਲ ਮਲਿਕ ਦੀ ਥਾਂ ਲਈ ਹੈ, ਜਿਨ੍ਹਾਂ ਦਾ ਰਾਜਪਾਲ ਵਜੋਂ ਕਾਰਜਕਾਲ 3 ਅਕਤੂਬਰ ਨੂੰ ਖ਼ਤਮ ਹੋ ਗਿਆ ਸੀ। ਸ੍ਰੀ ਮਿਸ਼ਰਾ ਨੇ ਟਵੀਟ ਕੀਤਾ, ‘‘ਮੇਘਾਲਿਆ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਐਚ.ਐਸ. ਥੈਂਗਖਿਏਵ ਨੇ ਰਾਜ ਭਵਨ ਦੇ ਦਰਬਾਰ ਹਾਲ ਵਿੱਚ ਮੈਨੂੰ ਅਹੁਦੇ ਦੀ ਸਹੁੰ ਚੁਕਾਈ।” -ਪੀਟੀਆਈ