ਨਵੀਂ ਦਿੱਲੀ:
ਇਥੋਂ ਦੀ ਅਦਾਲਤ ਨੇ ਅੱਜ ਐੱਨਸੀਪੀ ਆਗੂ ਬਾਬਾ ਸਿੱਦੀਕੀ ਹੱਤਿਆ ਮਾਮਲੇ ’ਚ ਗ੍ਰਿਫ਼ਤਾਰ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਅਤੇ ਚਾਰ ਹੋਰ ਮੁਲਜ਼ਮਾਂ ਨੂੰ 19 ਨਵੰਬਰ ਤੱਕ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਹੈ। ਉੱਤਰ ਪ੍ਰਦੇਸ਼ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਨਾਨਪਾੜਾ ਤੋਂ ਸ਼ੂਟਰ ਸ਼ਿਵਕੁਮਾਰ (20) ਅਤੇ ਉਸ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਕੀ ਚਾਰ ਮੁਲਜ਼ਮਾਂ ਵਿੱਚ ਅਨੁਰਾਗ ਕਸ਼ਯਪ, ਗਿਆਨ ਪ੍ਰਕਾਸ਼ ਤ੍ਰਿਪਾਠੀ, ਆਕਾਸ਼ ਸ੍ਰੀਵਾਸਤਵ ਅਤੇ ਅਖਿਲੇਂਦਰ ਪ੍ਰਤਾਪ ਸਿੰਘ ਸ਼ਾਮਲ ਹਨ। ਇਨ੍ਹਾਂ ਨੂੰ ਸ਼ਿਵਕੁਮਾਰ ਨੂੰ ਸ਼ਰਨ ਦੇਣ ਅਤੇ ਨੇਪਾਲ ਭੱਜਣ ਵਿਚ ਉਸ ਦੀ ਮਦਦ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਅਪਰਾਧ ਸ਼ਾਖਾ ਨੇ ਮੁਲਜ਼ਮ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਿਨੋਦ ਪਾਟਿਲ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਨ੍ਹਾਂ ਨੂੰ 19 ਨਵੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। -ਪੀਟੀਆਈ