ਲਖਨਊ, 8 ਜੂਨ
ਬਾਬਰੀ ਮਸਜਿਦ ਢਾਹੁਣ ਦੇ ਕੇਸ ਦੀ ਸੁਣਵਾਈ ਦੌਰਾਨ ਵਿਸ਼ੇਸ਼ ਅਦਾਲਤ ਨੇ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਊਮਾ ਭਾਰਤੀ ਨੂੰ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਜਦੋਂ ਵੀ ਊਨ੍ਹਾਂ ਨੂੰ ਬਿਆਨ ਦਰਜ ਕਰਾਊਣ ਲਈ ਸੱਦਿਆ ਜਾਵੇਗਾ ਤਾਂ ਊਨ੍ਹਾਂ ਨੂੰ ਪੇਸ਼ ਹੋਣਾ ਪਵੇਗਾ। ਅਦਾਲਤ ਵੱਲੋਂ 32 ਮੁਲਜ਼ਮਾਂ ਦੇ ਧਾਰਾ 313 ਤਹਿਤ ਬਿਆਨ ਦਰਜ ਕੀਤੇ ਜਾ ਰਹੇ ਹਨ। ਤਿੰਨ ਆਗੂਆਂ ਨੂੰ ਪਹਿਲਾਂ ਹੀ ਛੋਟ ਮਿਲੀ ਹੋਈ ਹੈ।
-ਪੀਟੀਆਈ