ਲਖਨਊ, 2 ਜੁਲਾਈ
ਭਾਜਪਾ ਦੀ ਸੀਨੀਅਰ ਨੇਤਾ ਉਮਾ ਭਾਰਤੀ ਅੱਜ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿਚ ਇੱਥੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਈ। ਉਹ ਇਸ ਮਾਮਲੇ ਵਿਚ ਅਦਾਲਤ ਵਿਚ ਬਿਆਨ ਦਰਜ ਕਰਾਉਣ ਵਾਲਾ 19ਵਾਂ ਮੁਲਜ਼ਮ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ 1992 ਵਿੱਚ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਤੇ ਉਸ ਨੇ ਆਪਣੇ ਸਿਆਸੀ ਫਾਇਦੇ ਲਈ ਊਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਹੈ। ਉਹ ਬਿਲਕੁਲ ਨਿਰਦੋਸ਼ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 6 ਦਸੰਬਰ 1992 ਨੂੰ ਅਯੁੱਧਿਆ ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਮੁਲਜ਼ਮ 32 ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਅਦਾਲਤ ਇਸ ਕੇਸ ਦੀ ਸੁਣਵਾਈ 31 ਅਗਸਤ ਤੱਕ ਮੁਕੰਮਲ ਕਰਨ ਲਈ ਰੋਜ਼ਾ ਕੰਮ ਕਰ ਰਹੀ ਹੈ।