ਕੋਲਕਾਤਾ: ਪੱਛਮੀ ਬੰਗਾਲ ਦੇ ਆਸਨਸੋਲ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰੀਓ ਨੂੰ ਲੈ ਕੇ ਚਰਚਾਵਾਂ ਜ਼ੋਰਾਂ ’ਤੇ ਹਨ। ਇਕ ਪਾਸੇ ਜਿੱਥੇ ਕੇਂਦਰੀ ਮੰਤਰੀ ਮੰਡਲ ਤੋਂ ਹਟਾਏ ਜਾਣ ਮਗਰੋਂ ਇਹ ਚਰਚਾ ਹੈ ਕਿ ਸੁਪ੍ਰੀਓ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ, ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਉਹ ਤ੍ਰਿਣਮੂਲ ਕਾਂਗਰਸ ਦੇ ਸੰਪਰਕ ਵਿਚ ਹਨ। ਉਨ੍ਹਾਂ ਨੇ ਟਵਿੱਟਰ ’ਤੇ ਮੁਕੁਲ ਰਾਏ ਅਤੇ ਟੀਐੱਮਸੀ ਨੂੰ ਫਾਲੋ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਮਗਰੋਂ ਬਾਬੁਲ ਸੁਪ੍ਰਿਓ ਨੇ ਫੇਸਬੁੱਕ ’ਤੇ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਕੀਤਾ ਸੀ। ਗਾਇਕ ਤੋਂ ਨੇਤਾ ਬਣੇ ਸੁਪ੍ਰਿਓ ਨੇ ਲਿਖਿਆ ਸੀ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ, ਉਹ ਠੀਕ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਅਸਤੀਫਾ ਦੇਣ ਦਾ ਨਿਰਦੇਸ਼ ਮਿਲਿਆ ਤਾਂ ਅਸਤੀਫ਼ਾ ਦੇ ਦਿੱਤਾ। -ਏਜੰਸੀ