ਨਵੀਂ ਦਿੱਲੀ, 9 ਦਸੰਬਰ
ਦਿੱਲੀ ਦੀ ਇਕ ਅਦਾਲਤ ਨੇ ਦਸਬੰਰ 2019 ਵਿੱਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਹੋਈ ਕਥਿਤ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਵੀਰਵਾਰ ਨੂੰ ਜੇਐਨਯੂ ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਜ਼ਮਾਨਤ ਦੇ ਦਿੱਤੀ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਦਿਨੇਸ਼ ਕੁਮਾਰ ਨੇ ਸ਼ਰਜੀਲ ਨੂੰ 25 ਹਜ਼ਾਰ ਰੁਪਏ ਦੇ ਮੁਚਲਕੇ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ’ਤੇ ਜ਼ਮਾਨਨ ਦਿੱਤੀ। -ਏਜੰਸੀ