ਬੰਗਲੂਰੂ, 21 ਦਸੰਬਰ
ਰਾਸ਼ਟਰੀ ਜਾਂਚ ਏਜੰਸੀ ਨੇ ਸੋਮਵਾਰ ਕਿਹਾ ਕਿ ਉਸ ਨੇ 11 ਅਗਸਤ ਨੂੰ ਬੰਗਲੁਰੂ ’ਚ ਹੋਈ ਹਿੰਸਾ ਦੇ ਮਾਮਲੇ ਵਿੱਚ ਸੋਸ਼ਲ ਡੈਮੋਕਰੈਟਿਕ ਪਾਰਟੀ ਆਫ਼ ਇੰਡੀਆ ਅਤੇ ਪਾਪੂਲਰ ਫਰੰਟ ਆਫ ਇੰਡੀਆ ਦੇ 17 ਨੇਤਾਵਾਂ ਅਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ 17 ਗ੍ਰਿਫ਼ਤਾਰੀਆਂ ਨਾਲ ਇਸ ਕੇਸ ਦੇ ਸਬੰਧ ’ਚ ਹੁਣ ਤਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਗਿਣਤੀ 187 ਹੋ ਗਈ ਹੈ। -ਪੀਟੀਆਈ