ਨਵੀਂ ਦਿੱਲੀ/ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਇਸ ਦੀਵਾਲੀ ’ਤੇ ਗਰੀਬਾਂ-ਲੋੜਵੰਦਾਂ ਲਈ ਆਸ ਅਤੇ ਖ਼ੁਸ਼ਹਾਲੀ ਦੀ ਰੌਸ਼ਨੀ ਬਣਨ ਦਾ ਸੱਦਾ ਦਿੱਤਾ ਹੈ। ਦੀਵਾਲੀ ਦੀ ਪੂਰਵ ਸੰਧਿਆ ’ਤੇ ਕੋਵਿੰਦ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਸਾਫ਼-ਸੁਥਰੀ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਲੋਕਾਂ ਨੂੰ ਤਿਉਹਾਰ ਦੀ ਵਧਾਈ ਦਿੱਤੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਪ੍ਰਦੂਸ਼ਣ ਮੁਕਤ, ਵਾਤਾਵਰਨ ਪੱਖੀ ਅਤੇ ਕੋਵਿਡ ਦੀਆਂ ਸਾਵਧਾਨੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕੋਵਿਡ ਸਬੰਧੀ ਸਾਰੇ ਸੁਰੱਖਿਆ ਉਪਾਅ ਅਪਣਾਉਣ ਅਤੇ ਤਿਉਹਾਰ ਆਪਣੇ ਘਰਾਂ ਵਿੱਚ ਪਰਿਵਾਰਕ ਮੈਂਬਰਾਂ ਨਾਲ ਮਨਾਉਣ ਦੀ ਵੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਹਾੜੇ ਦੀ ਵੀ ਲੋਕਾਂ ਨੂੰ ਮੁਬਾਰਕਬਾਦ ਦਿੱਤੀ।
-ਏਜੰਸੀ/ਟਨਸ