ਕੋਲਕਾਤਾ, 21 ਜੂਨ
ਕਲਕੱਤਾ ਹਾਈ ਕੋਰਟ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸੂਬੇ ਵਿੱਚ ਲੋਕ ਸਭਾ ਚੋਣਾਂ ਮਗਰੋਂ ਕਥਿਤ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੀ ਘਰ ਵਾਪਸੀ ਯਕੀਨੀ ਬਣਾਉਣ ਲਈ ਕਦਮ ਚੁੱਕੇ। ਉਨ੍ਹਾਂ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਕਥਿਤ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਸਖ਼ਤ ਨਿਗਰਾਨੀ ਰੱਖੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਯਕੀਨੀ ਬਣਾਉਣ ਲਈ ਕਿਹਾ। ਜਸਟਿਸ ਹਰੀਸ਼ ਟੰਡਨ ਦੀ ਅਗਵਾਈ ਵਾਲੀ ਬੈਂਚ ਲੋਕ ਸਭਾ ਚੋਣਾਂ ਮਗਰੋਂ ਪੱਛਮੀ ਬੰਗਾਲ ਵਿੱਚ ਹਿੰਸਾ ਦੇ ਦੋਸ਼ਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ