ਨਵੀਂ ਦਿੱਲੀ, 11 ਜੂਨ
ਦਿੱਲੀ ਦੀ ਅਦਾਲਤ ਨੇ ਛਤਰਸਾਲ ਸਟੇਡੀਅਮ ਵਿੱਚ ਲੜਾਈ ਦੌਰਾਨ ਪਹਿਲਵਾਨ ਦੀ ਮੌਤ ਦੇ ਮਾਮਲੇ ਵਿੱਚ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਨਿਆਂਇਕ ਹਿਰਾਸਤ ਵਿੱਚ 25 ਜੂਨ ਤੱਕ ਦਾ ਵਾਧਾ ਕੀਤਾ ਹੈ। ਸੁਸ਼ੀਲ ਕੁਮਾਰ ਨੂੰ ਮੈਟਰੋਪੋਲੀਟਨ ਮੈਜਿਸਟਰੇਟ ਰੀਤਿਕਾ ਜੈਨ ਦੇ ਸਾਹਮਣੇ ਨੌਂ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਪੇਸ਼ ਕੀਤਾ ਗਿਆ ਸੀ।