ਦਾਹੋਦ (ਗੁਜਰਾਤ), 23 ਅਗਸਤ
ਗੁਜਰਾਤ ਦੇ ਦਾਹੋਦ ਜ਼ਿਲ੍ਹੇ ਦੇ ਰੰਧਿਕਪੁਰ ਪਿੰਡ ਦੇ ਇੱਕ ਵਸਨੀਕ ਨੇ ਅੱਜ ਦਾਅਵਾ ਕੀਤਾ ਕਿ 2002 ਦੇ ਦੰਗਿਆਂ ਦੌਰਾਨ ਬਿਲਕੀਸ ਬਾਨੋ ਨਾਲ ਜਬਰ-ਜਨਾਹ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਮਾਮਲੇ ਵਿੱਚ 11 ਦੋਸ਼ੀਆਂ ਦੀ ਰਿਹਾਈ ਮਗਰੋਂ ਸੁਰੱਖਿਆ ਕਾਰਨਾਂ ਕਾਰਨ ਕਈ ਮੁਸਲਮਾਨ ਪਿੰਡ ਛੱਡ ਕੇ ਚਲੇ ਗਏ ਹਨ। ਇਹ ਘਟਨਾ ਇਸੇ ਪਿੰਡ ਵਿੱਚ ਹੋਈ ਸੀ। ਪੁਲੀਸ ਨੇ ਰੰਧਿਕਪੁਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਕਿਉਂਕਿ ਜੇਲ੍ਹ ਵਿੱਚੋਂ ਰਿਹਾਅ ਹੋਏ ਲੋਕ ਗੁਆਂਢੀ ਪਿੰਡ ਤੋਂ ਹਨ। ਉਨ੍ਹਾਂ ਨੇ ਲੋਕਾਂ ਦੇ ਪਿੰਡ ਛੱਡ ਕੇ ਜਾਣ ਤੋਂ ਇਨਕਾਰ ਕੀਤਾ ਹੈ। ਹਾਲਾਂਕਿ, ਪੁਲੀਸ ਨੇ ਮੰਨਿਆ ਕਿ ਕੁੱਝ ਲੋਕ ਪਿੰਡ ਛੱਡ ਕੇ ਗਏ ਹਨ।