ਮੁੰਬਈ, 20 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਰਾਸ਼ਟਰ ਦੇ ਬਿਟਕੁਆਇਨ ਮਾਮਲੇ ਵਿੱਚ ਕਥਿਤ ਤੌਰ ’ਤੇ ਜੁੜੇ ਗੌਰਵ ਮਹਿਤਾ ਦੇ ਛੱਤੀਸਗੜ੍ਹ ਸਥਿਤ ਟਿਕਾਣਿਆਂ ’ਤੇ ਅੱਜ ਛਾਪਾ ਮਾਰਿਆ। ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਇਹ ਕਾਰਵਾਈ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ’ਚ ਮਹਿਤਾ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਭਾਜਪਾ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਆਗੂ ਅਤੇ ਬਾਰਾਮਤੀ ਤੋਂ ਸੰਸਦ ਮੈਂਬਰ ਸੁਪ੍ਰਿਆ ਸੂਲੇ ਤੇ ਕਾਂਗਰਸ ਆਗੂ ਨਾਨਾ ਪਟੋਲੇ ’ਤੇ ਮੌਜੂਦਾ ਚੋਣਾਂ ’ਚ ਗੈਰ-ਕਾਨੂੰਨੀ ਤੌਰ ’ਤੇ ਬਿਟਕੁਆਇਨ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਹੈ। -ਪੀਟੀਆਈ