ਕੋਲਕਾਤਾ, 29 ਅਗਸਤ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੀਤੇ ਕੁਝ ਵਰ੍ਹਿਆਂ ਵਿੱਚ ਆਪਣੀ ਅਤੇ ਰਿਸ਼ਤੇਦਾਰਾਂ ਦੀ ਜਾਇਦਾਦ ਵਿੱਚ ਤੇਜ਼ੀ ਨਾਲ ਹੋਏ ਵਾਧੇ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸੋਮਵਾਰ ਨੂੰ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਉਸ ਨੂੰ ਗ੍ਰਿਫਤਾਰ ਕਰਕੇ ਦਿਖਾਏ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਅਤੇ ਭਾਜਪਾ ਦੇ ਨਜਾਇਜ਼ ਪੈਸੇ ਦੀ ਵਰਤੋਂ ਉਨ੍ਹਾਂ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਲਈ ਕੀਤਾ ਜਾ ਰਿਹਾ ਹੈ ਜੋ ਭਾਜਪਾ ਵਿਰੋਧੀ ਦਲਾਂ ਵਲੋਂ ਚਲਾਈਆਂ ਜਾ ਰਹੀਆਂ ਹਨ। ਬੈਨਰਜੀ ਨੇ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦਾ ਸੰਕਲਪ ਲਿਆ। –ਏਜੰਸੀ