ਠਾਣੇ: ਠਾਣੇ ਪੁਲੀਸ ਨੇ ਭਾਜਪਾ ਆਗੂ ਨੂਪੁਰ ਸ਼ਰਮਾ ’ਤੇ ਪੈਗੰਬਰ ਮੁਹੰਮਦ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਉਸ ’ਤੇ ਟੀਵੀ ਪ੍ਰੋਗਰਾਮ ਦੌਰਾਨ ਇਹ ਟਿੱਪਣੀਆਂ ਕਰਨ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਨੇ ਭਾਜਪਾ ਆਗੂ ’ਤੇ ਆਈਪੀਸੀ ਦੀਆਂ ਕਈ ਧਾਰਾਵਾਂ ਲਾਈਆਂ ਹਨ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਭਿਵੰਡੀ ਵਿਚ ਰੈਲੀ ਦੌਰਾਨ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਰਮਾ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ। -ਪੀਟੀਆਈ