ਨਵੀਂ ਦਿੱਲੀ, 16 ਜੁਲਾਈ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਿਹਾ ਕਿ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ 6 ਅਗਸਤ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੇ ਉਮੀਦਵਾਰ ਹੋਣਗੇ। ਭਾਜਪਾ ਵੱਲੋਂ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਉਪ-ਰਾਸ਼ਟਰਪਤੀ ਉਮੀਦਵਾਰ ਦੇ ਨਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪਾਰਟੀ ਦੇ ਸੰਸਦੀ ਬੋਰਡ ਵਿੱਚ ਜੇਪੀ ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਨੇਤਾ ਸ਼ਾਮਲ ਸਨ। ਨੱਢਾ ਨੇ ਕਿਹਾ ਕਿ ਧੜਖੜ ਕਿਸਾਨ ਦਾ ਪੁੱਤਰ ਹੈ, ਜਿਸ ਨੇ ਖ਼ੁਦ ਨੂੰ ਲੋਕਾਂ ਦੇ ਰਾਜਪਾਲ ਵਜੋਂ ਸਥਾਪਿਤ ਕੀਤਾ ਹੈ।