ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਵਿੱਚ ਆਪਣੀ ਹਾਜ਼ਰੀ ਨੂੰ ਨਿਯਮਤ ਬਣਾਉਣ। ਇਥੇ ਅੰਬੇਦਕਰ ਇੰਟਰਨੈਸ਼ਨਲ ਸੈਂਟਰ ਵਿੱਚ ਭਾਜਪਾ ਸੰਸਦੀ ਦਲ ਦੀ ਮੀਟਿੰਗ ’ਚ ਸੰਸਦ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੇ ਮੁੱਦੇ ਨੂੰ ਮੁੜ ਉਭਾਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਕਿਸੇ ਗੱਲ ਨੂੰ ਦੁਹਰਾਉਣਾ ਬੱਚੇ ਵੀ ਪਸੰਦ ਨਹੀਂ ਕਰਦੇੇ। ਸੰਸਦੀ ਅਹਾਤੇ ਤੋਂ ਬਾਹਰ ਹੋਈ ਇਸ ਪਲੇਠੀ ਮੀਟਿੰਗ ਬਾਰੇ ਤਫ਼ਸੀਲ ਸਾਂਝੀ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਉਹ ਆਪੋ- ਆਪਣੇ ਹਲਕਿਆਂ ਵਿੱਚ ਖੇਡ ਮੁਕਾਬਲੇ ਕਰਵਾਉਣ। -ਪੀਟੀਆਈ