ਮੁਜ਼ੱਫਰਨਗਰ, 14 ਅਗਸਤ
ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਆਗੂ ਰਾਕੇਸ਼ ਟਿਕੈਤ ਦੇ ਪਿੰਡ ਸਿਸੌਲੀ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਨੇ ਅੱਜ ਬੁਧਾਨਾ ਹਲਕੇ ਤੋਂ ਭਾਜਪਾ ਵਿਧਾਇਕ ਉਮੇਸ਼ ਮਲਿਕ ਦੀ ਕਾਰ ’ਤੇ ਕਥਿਤ ਹਮਲਾ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ’ਤੇ ਪੱਥਰਬਾਜ਼ੀ ਕੀਤੀ ਅਤੇ ਕਾਲੀ ਸਿਆਹੀ ਮਲ ਦਿੱਤੀ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸੇ ਤਰ੍ਹਾਂ ਦੀ ਇੱਕ ਹੋਰ ਵੀਡੀਓ ਵਿੱਚ ਵਿਧਾਇਕ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਹਮਲਾਵਰ ਭਾਰਤੀ ਕਿਸਾਨ ਯੂਨੀਅਨ ਨਾਲ ਜੁੜੇ ਹੋਏ ਸਨ। ਸਿਸੌਲੀ ਬੀਕੇਯੂ ਆਗੂ ਰਾਕੇਸ਼ ਟਿਕੈਤ ਦਾ ਪਿੰਡ ਹੈ ਅਤੇ ਯੂਨੀਅਨ ਦਾ ਮੁੱਖ ਦਫ਼ਤਰ ਵੀ ਇੱਥੇ ਹੀ ਹੈ। ਪੁਲੀਸ ਨੇ ਦੱਸਿਆ ਕਿ ਜਦੋਂ ਵਿਧਾਇਕ ਪਿੰਡ ਵਿੱਚ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਤਾਂ ਇਹ ਘਟਨਾ ਵਾਪਰੀ। -ਪੀਟੀਆਈ