ਦੇਹਰਾਦੂਨ, 13 ਦਸੰਬਰ
ਭਾਜਪਾ ਵਿਧਾਇਕ ਹਰਬੰਸ ਕਪੂਰ ਦਾ ਅੱਜ ਤੜਕੇ ਇੱਥੇ ਉਨ੍ਹਾਂ ਦੇ ਘਰ ਵਿੱਚ ਦੇਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਅੱਠ ਵਾਰ ਵਿਧਾਇਕ ਰਹਿ ਚੁੱਕੇ ਕਪੂਰ ਉਤਰਾਖੰਡ ਵਿਧਾਨ ਸਭਾ ਦੇ ਸਭ ਤੋਂ ਸੀਨੀਅਰ ਮੈਂਬਰਾਂ ਵਿੱਚੋਂ ਇੱਕ ਸਨ। ਸਾਬਕਾ ਸਪੀਕਰ ਸ੍ਰੀ ਕਪੂਰ ਇਸ ਸਮੇਂ ਦੇਹਰਾਦੂਨ ਛਾਉਣੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਦੇ ਸੀਨੀਅਰ ਆਗੂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।
ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਰਬੰਸ ਕਪੂਰ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਆਪਣੇ ਹਲਕੇ ਦੇ ਵਿਕਾਸ ਲਈ ਉਹ ਹਮੇਸ਼ਾਂ ਆਵਾਜ਼ ਚੁੱਕਦੇ ਸਨ। -ਪੀਟੀਆਈ