ਸੰਬਲ: ਅਸਮੋਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਖ਼ਿਲਾਫ਼ ਕਰੋਨਾ ਨਿਯਮਾਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਅੱਜ ਦੱਸਿਆ ਕਿ ਭਾਜਪਾ ਉਮੀਦਵਾਰ ਤੇ ਅਸਮੋਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਿੰਦਰ ਸਿੰਘ ਰਿੰਕੂ ਨੇ ਬੀਤੀ ਸ਼ਾਮ ਚੌਪਾ ਪਿੰਡ ਵਿੱਚ ਚੋਣ ਮੀਟਿੰਗ ਕੀਤੀ ਸੀ, ਜਿਸ ਵਿੱਚ ਲੋਕਾਂ ਦੀ ਵੱਡੀ ਗਿਣਤੀ ਪਹੁੰਚੀ ਹੋਈ ਸੀ। ਐੱਸਪੀ ਚਕਰੇਸ਼ ਮਿਸ਼ਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਲੋਕਾਂ ਨੇ ਮਾਸਕ ਨਹੀਂ ਪਾਇਆ ਹੋਇਆ ਸੀ ਅਤੇ ਸਰੀਰਕ ਦੂਰੀ ਨਾ ਰੱਖ ਕੇ ਉਲੰਘਣਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਦਾ ਪਤਾ ਚੱਲਣ ਮਗਰੋਂ ਮਗਰੋਂ ਭਾਜਪਾ ਵਿਧਾਇਕ ਰਿੰਕੂ ਅਤੇ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ