ਨਵੀਂ ਦਿੱਲੀ, 5 ਜੂਨ
ਭਾਜਪਾ ਨੇ ਪਾਰਟੀ ਤਰਜਮਾਨ ਨੂਪੁਰ ਸ਼ਰਮਾ ਤੇ ਨਵੀਨ ਕੁਮਾਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ।ਇਹ ਫੈਸਲਾ ਇਨ੍ਹਾਂ ਵੱਲੋਂ ਕਥਿਤ ਤੌਰ ‘ਤੇ ਪੈਗ਼ੰਬਰ ਮੁਹੰਮਦ ਵਿਰੁੱਧ ਕੀਤੀਆਂ ਵਿਵਾਦਪੂਰਨ ਟਿੱਪਣੀਆਂ ਕਾਰਨ ਪੈਦਾ ਹੋਏ ਵਿਵਾਦ ਨੂੰ ਠੰਢਾ ਕਰਨ ਲਈ ਕੀਤਾ ਗਿਆ ਹੈ। ਪੈਗ਼ੰਬਰ ਮੁਹੰਮਦ ਖ਼ਿਲਾਫ਼ ਕਥਿਤ ਤੌਰ ‘ਤੇ ਆਪਣੇ ਬੁਲਾਰੇ ਵੱਲੋਂ ਕੀਤੀਆਂ ਵਿਵਾਦਤ ਟਿੱਪਣੀਆਂ ਕਾਰਨ ਕਸੂਤੀ ਫਸੀ ਭਾਜਪਾ ਨੇ ਅੱਜ ਸਪਸ਼ਟੀਕਰਨ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਾਰਮਿਕ ਸ਼ਖਸੀਅਤ ਦੇ ਅਪਮਾਨ ਦੀ ਸਖਤ ਨਿੰਦਾ ਕਰਦੀ ਹੈ।