ਵਿਭਾ ਸ਼ਰਮਾ
ਨਵੀਂ ਦਿੱਲੀ, 17 ਮਾਰਚ
ਟੀਐੱਮਸੀ ਦੇ ਇਤਰਾਜ਼ਾਂ ਤੋਂ ਬਾਅਦ ਭਾਜਪਾ ਦੇ ਸਵਪਨ ਦਾਸਗੁਪਤਾ ਨੇ ਮੰਗਲਵਾਰ ਨੂੰ ਆਪਣੀ ਰਾਜ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੂੰ ਭੇਜਿਆ ਹੈ। ਟੀਐੱਮਸੀ ਦੀ ਲੋਕ ਸਭਾ ਸੰਸਦ ਮਹੂਆ ਮੋਇਤਰਾ ਨੇ ਟਵੀਟ ਕਰਦਿਆਂ ਕਿਹਾ, “ਸਵਪਨ ਦਾਸਗੁਪਤਾ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ। ਧੰਨਵਾਦ, ਸਰ- ਅਸੀਂ ਤੁਹਾਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਸ਼ੁੱਭ ਕਾਮਨਾਵਾਂ ਦਿੰਦੇ ਹਾਂ।”