ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਤਿੱਬਤ ਦੇ ਅਧਿਆਤਮਕ ਆਗੂ ਦਲਾਈ ਲਾਮਾ ਦੇ ਇੱਕ ਸੀਨੀਅਰ ਪ੍ਰਤੀਨਿਧੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੂੰ ਬਾਇਡਨ ਪ੍ਰਸ਼ਾਸਨ ਵੱਲੋਂ ਤਿੱਬਤ ਨੂੰ ਦਿੱਤੇ ਜਾ ਰਹੇ ਸਮਰਥਨ ਪ੍ਰਤੀ ਚੀਨ ਨੂੰ ਦਿੱਤਾ ਗਿਆ ਸਪੱਸ਼ਟ ਸੰਕੇਤ ਮੰਨਿਆ ਜਾ ਰਿਹਾ ਹੈ। ਮੀਟਿੰਗ ਵਿੱਚ ਤਿੱਬਤੀ ਸਰਕਾਰ ਦੇ ਅਧਿਕਾਰੀ ਤੇ ਦਲਾਈ ਲਾਮਾ ਦੇ ਪ੍ਰਤੀਨਿਧੀ ਨਗੋਡੁਪ ਡੌਂਗਚੁੰਗ ਨੇ ਤਿੱਬਤੀ ਸਰਕਾਰ ਨੂੰ ਦਿੱਤੇ ਜਾ ਰਹੇ ਸਮਰਥਨ ਲਈ ਸ੍ਰੀ ਬਲਿੰਕਨ ਦਾ ਧੰਨਵਾਦ ਕੀਤਾ। ਇਸ ਸਬੰਧੀ ਅਮਰੀਕੀ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਦੇਸ਼ ਮੰਤਰੀ ਸ੍ਰੀ ਬਲਿੰਕਨ ਨੂੰ ਨਵੀਂ ਦਿੱਲੀ ਵਿੱਚ ਸਵੇਰੇ ਅਧਿਆਤਮਕ ਆਗੂ ਦਲਾਈ ਲਾਮਾ ਦੇ ਪ੍ਰਤੀਨਿਧੀ ਤੇ ਤਿੱਬਤੀ ਸਰਕਾਰ ਦੇ ਇੱਕ ਅਧਿਕਾਰੀ ਨਗੋਡੁਪ ਡੌਂਗਚੁੰਗ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। -ਪੀਟੀਆਈ