ਨਵੀਂ ਦਿੱਲੀ, 13 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਥੇ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 13500 ਕੇਸ ਸਾਹਮਣੇ ਆਏ ਹਨ ਜਿਸ ਕਰ ਕੇ ਕੇਂਦਰ ਨੂੰ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨੀਆਂ ਚਾਹੀਦੀਆਂ ਹਨ ਜਾਂ ਕੋਈ ਹੋਰ ਰਾਹ ਤਲਾਸ਼ਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਕੇਂਦਰ ਕਰੋਨਾ ਫੈਲਾਉਣ ਵਾਲੇ ਵੱਡੇ ਕੇਂਦਰ ਬਣ ਸਕਦੇ ਹਨ। ਇਸ ਕਰ ਕੇ ਉਕਤ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਪ੍ਰੀਖਿਆਵਾਂ ਲਈਆਂ ਜਾਣ। ਦੱਸਣਾ ਬਣਦਾ ਹੈ ਕਿ ਸੀਬੀਐਸਈ ਦੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਰਹੀਆਂ ਹਨ। -ਪੀਟੀਆਈ