ਗਾਜ਼ੀਆਬਾਦ, 11 ਨਵੰਬਰ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੀਰਵਾਰ ਨੂੰ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਵੱਲੋਂ ਵਿਵਾਦਤ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਸਿਰਫ ਵਿਵਾਦਤ ਕਾਨੂੰਨਾਂ ਨੂੰ ਰੱਦ ਕਰਨ ਨਾਲ ਹੀ ਵਿਰੋਧ ਪ੍ਰਦਰਸ਼ਨਾਂ ਦਾ ਅੰਤ ਯਕੀਨੀ ਹੋਵੇਗਾ। ਟਿਕੈਤ ਨੇ ਹਿੰਦੀ ਵਿੱਚ ਟਵੀਟ ਕੀਤਾ, “ਜਦ ਤੱਕ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਅੰਦੋਲਨ ਦੇਸ਼ ਭਰ ਵਿੱਚ ਜਾਰੀ ਰਹੇਗਾ। ਬਿੱਲ ਵਾਪਸੀ ਹੀ ਘਰ ਵਾਪਸੀ ਹੈ।’’ ਬੀਕੇਯੂ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਇਹ ਅੰਦੋਲਨ ਜਲ, ਜੰਗਲ ਅਤੇ ਜ਼ਮੀਨ ਦੀ ਰਾਖੀ ਲਈ ਹੈ।-ਏਜੰਸੀ