ਨਵੀਂ ਦਿੱਲੀ
ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ ਅੱਜ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 18 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਹ ਹੁਕਮ ਸੁਣਾਇਆ। ਸੀਬੀਆਈ ਨੇ ਕਵਿਤਾ ਨੂੰ ਅਪਰੈਲ ’ਚ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ