ਕੋਲਕਾਤਾ, 9 ਜੂਨ
ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰੀਆਂ ਨੂੰ ਅੱਜ ਕੋਲਕਾਤਾ ਦੇ ਨਰਸਿੰਗ ਹੋਮ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਰੋਨਾ ਮਗਰੋਂ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਵੀ ਇਸੇ ਨਰਸਿੰਗ ਹੋਮ ਵਿੱਚ ਦਾਖ਼ਲ ਸੀ, ਜਿਨ੍ਹਾਂ ਨੂੰ ਸਿਹਤਯਾਬ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। -ਪੀਟੀਆਈ