ਨਵੀਂ ਦਿੱਲੀ, 11 ਮਾਰਚ
ਕਾਂਗਰਸ ਨੇ ਭਾਜਪਾ ਨੇਤਾ ਤੇ ਕੇਂਦਰੀ ਮੰਤਰਰੀ ਨਿਤਿਨ ਗਡਕਰੀ ਨਾਲ ਸਬੰਧਤ ਇੱਕ ਕੰਪਨੀ ਨੂੰ ਸਵੀਡਨ ਦੀ ਇੱਕ ਕੰਪਨੀ ਤੋਂ ਲਗਜ਼ਰੀ ਬੱਸ ਮਿਲਣ ਦੇ ਕਥਿਤ ਦੋਸ਼ਾਂ ਦੀ ਜਾਂਚ ਮੰਗੀ ਹੈ। ਹਾਲਾਂਕਿ ਗਡਕਰੀ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਇਨ੍ਹਾਂ ਨੂੰ ਨਿਰਮੂਲ ਕਰਾਰ ਦਿੱਤਾ ਹੈ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ੍ਰੀਨੇਤ ਨੇ ਬੱਸ ਕਾਂਟਰੈਕਟ ਘੁਟਾਲੇ ਦੀਆਂ ਰਿਪੋਰਟਾਂ ਅਸਲ ’ਚ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ ’ਚ ਇਮਾਨਦਾਰੀ ਹੋਣ ਦੀ ਗੱਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਾਮਲੇ ’ਤੇ ਚੁੱਪ ਹਨ। ਉਨ੍ਹਾਂ ਇਸ ਮਾਮਲੇ ਬਾਰੇ ਇੱਕ ਲਫ਼ਜ਼ ਵੀ ਨਹੀਂ ਬੋਲਿਆ।’ ਸੁਪ੍ਰਿਆ ਨੇ ਕਿਹਾ, ‘ਅਸੀਂ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦੇ ਹਾਂ। ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਉਹ ਮਾਮਲੇ ਦਾ ਨੋਟਿਸ ਲਵੇ ਅਤੇ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕਰੇ।’ -ਪੀਟੀਆਈ