ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਸਨਸੋਲ ਸੰਸਦੀ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਸ਼ਤਰੂਘਨ ਸਿਨਹਾ ਤੇ ਬਾਲੀਗੰਜ ਵਿਧਾਨ ਸਭਾ ਸੀਟ ’ਤੇ ਉਪ ਚੋਣ ਲਈ ਬਾਬੁਲ ਸੁਪ੍ਰਿਓ ਨੂੰ ਅੱਜ ਤ੍ਰਿਣਮੂਲ ਕਾਂਗਰਸ ਵੱਲੋਂ ਉਮੀਦਵਾਰ ਨਾਮਜ਼ਦ ਕੀਤਾ ਹੈ। ਟੀਐੱਮਸੀ ਮੁਖੀ ਨੇ ਟਵੀਟ ਕੀਤਾ, ‘ਆਲ ਇੰਡੀਆ ਤ੍ਰਿਣਮੂਲ ਕਾਂਗਰਸ ਵੱਲੋਂ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਆਸਨਸੋਲ ਲੋਕ ਸਭਾ ਸੀਟ ਲਈ ਹੋਣ ਵਾਲੀ ਉਪ ਚੋਣ ਲਈ ਸਾਬਕਾ ਕੇਂਦਰੀ ਮੰਤਰੀ ਸ਼ਤਰੂਘਨ ਸਿਨਹਾ ਸਾਡੇ ਉਮੀਦਵਾਰ ਹੋਣਗੇ।’ ਉਨ੍ਹਾਂ ਟਵੀਟ ਕੀਤਾ, ‘ਸਾਬਕਾ ਕੇਂਦਰੀ ਮੰਤਰੀ ਤੇ ਮਸ਼ਹੂਰ ਗਾਇਕ ਬਾਬੁਲ ਸੁਪ੍ਰਿਓ ਬਾਲੀਗੰਜ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਉਪ ਚੋਣ ਲਈ ਸਾਡੇ ਉਮੀਦਵਾਰ ਹੋਣਗੇ।’ -ਪੀਟੀਆਈ