ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਅੱਜ ਵਿੱਤੀ ਬਿੱਲ, 2021 ਵਿਚ ਕੀਤੀਆਂ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੋਧਾਂ ਟੈਕਸ ਤਜਵੀਜ਼ਾਂ ਸਪੱਸ਼ਟ ਕਰਨ ਤੇ ਇਨ੍ਹਾਂ ਨੂੰ ਤਰਕਸੰਗਤ ਕਰਨ ਵੱਲ ਸੇਧਤ ਹਨ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਵਿੱਤੀ ਬਿੱਲ 28 ਮਾਰਚ ਨੂੰ ਵਿੱਤ ਐਕਟ ਬਣਿਆ ਸੀ। ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਵਿੱਤੀ ਬਿੱਲ ਵਿਚ ਕੀਤੀਆਂ ਗਈਆਂ ਸੋਧਾਂ ਹਿੱਤਧਾਰਕਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਕੀਤੀਆਂ ਗਈਆਂ ਹਨ। -ਪੀਟੀਆਈ