ਕੋਲਕਾਤਾ, 16 ਅਪਰੈਲ
ਕਲਕੱਤਾ ਹਾਈ ਕੋਰਟ ਨੇ ਸੀਤਲਕੂਚੀ ’ਚ ਸੀਆਈਐੱਸਐੱਫ ਦੇ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਸੀਆਈਡੀ ਨੂੰ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੋ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਟੀ ਬੀ ਐੱਨ ਰਾਧਾਕ੍ਰਿਸ਼ਨਨ ਦੀ ਅਗਵਾਈ ਹੇਠਲੇ ਬੈਂਚ ਨੇ ਸੀਆਈਡੀ ਨੂੰ ਰਿਪੋਰਟ 5 ਮਈ ਤੱਕ ਪੇਸ਼ ਕਰਨ ਲਈ ਕਿਹਾ ਹੈ। ਪਟੀਸ਼ਨਰਾਂ ਨੇ ਬੇਨਤੀ ਕੀਤੀ ਹੈ ਕਿ ਗੋਲੀਬਾਰੀ ’ਚ ਮਾਰੇ ਗਏ ਚਾਰ ਵਿਅਕਤੀਆਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। -ਪੀਟੀਆਈ