ਜੰਮੂ: ਜੰਮੂ ਕਸ਼ਮੀਰ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਸੀਨੀਅਰ ਨੇਤਾ ਖ਼ਿਲਾਫ਼ ਇੱਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਵਿਧਾਨ ਪਰਿਸ਼ਦ ਦੇ ਸਾਬਕਾ ਮੈਂਬਰ ਵਿਕਰਮ ਰੰਧਾਵਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਨੇ ਰੰਧਾਵਾ ਦੀ ਇਸ ਵੀਡੀਓ ਦਾ ਨੋਟਿਸ ਲਿਆ ਹੈ ਅਤੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ 48 ਘੰਟਿਆਂ ਅੰਦਰ ਆਪਣਾ ਪੱਖ ਰੱਖਣ ਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਹੈ। -ਪੀਟੀਆਈ